
ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਖਿਲ ਚੌਧਰੀ ਆਈ.ਪੀ.ਐਸ. 2012 ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਐਸ.ਐਸ.ਪੀ. ਲਾਇਆ ਗਿਆ ਹੈ। ਇਸ ਤੋਂ ਪਹਿਲਾਂ ਸ੍ਰੀ ਤੁਸ਼ਾਰ ਗੁਪਤਾ ਇਥੇ ਸੇਵਾਵਾਂ ਨਿਭਾਅ ਰਹੇ ਸਨ, ਜਿਨ੍ਹਾਂ ਨੂੰ ਅੱਜ ਤਬਦੀਲ ਕਰ ਦਿੱਤਾ ਗਿਆ ਹੈ। ਪੰਜਾਬ ਵਿਚ ਵੱਡੀ ਪੱਧਰ ਉਤੇ ਅੱਜ ਪੁਲਿਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ।