

ਤਰਨਤਾਰਨ, 22 ਫਰਵਰੀ- ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਤੂਤ ਭੰਗਾਲਾ ਵਿਖੇ ਪੁਲਿਸ ਵਲੋਂ ਮੋਟਰਸਾਈਕਲ ’ਤੇ ਜਾ ਰਹੇ ਤਿੰਨ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਇਕਲ ਸਵਾਰ ਨੌਜਵਾਨਾਂ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਦੇ ਵਿਚ 2 ਨੌਜਵਾਨਾਂ ਦੀਆਂ ਲੱਤਾਂ ’ਚ ਗੋਲੀਆਂ ਮਾਰੀਆਂ। ਗੋਲੀ ਲੱਗਣ ਕਾਰਨ ਦੋਵੇਂ ਨੌਜਵਾਨ ਜ਼ਖਮੀ ਹੋ ਗਏ। ਫੜੇ ਗਏ ਬਦਮਾਸ਼ਾਂ ਦੀ ਪਛਾਣ ਵਲਟੋਹਾ ਵਾਸੀ ਲਵਪ੍ਰੀਤ ਸਿੰਘ, ਥਾਣਾ ਮੱਲਾ ਵਾਲਾ ਦੇ ਪਿੰਡ ਲੋਹਕਾ ਨਿਵਾਸੀ ਲਵਪ੍ਰੀਤ ਸਿੰਘ ਅਤੇ ਪਿੰਡ ਠੱਠਾ ਨਿਵਾਸੀ ਮਹਿਕਪ੍ਰੀਤ ਸਿੰਘ ਵਜੋਂ ਹੋਈ ਹੈ।