
ਹੁਸੈਨਪੁਰ, 22 ਫ਼ਰਵਰੀ (ਤਰਲੋਚਨ ਸਿੰਘ ਸੋਢੀ)- ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ ’ਤੇ ਦਾਣਾ ਮੰਡੀ ਖੈੜਾ ਮੰਦਰ ਦੇ ਸਾਹਮਣੇ ਸੜਕ ਕਿਨਾਰੇ ਖੜੇ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਟਿੱਪਰ ਵਲੋਂ ਕੁਚਲ ਦੇਣ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਕੇ ’ਤੇ ਮੌਤ ਹੋ ਗਈ, ਜਿਸ ਕਾਰਨ ਰੋਹ ਵਿਚ ਆਏ ਪ੍ਰਵਾਸੀ ਮਜ਼ਦੂਰਾਂ ਵਲੋਂ ਕਪੂਰਥਲਾ ਸੁਲਤਾਨਪੁਰ ਲੋਧੀ ਜੀ.ਟੀ. ਰੋਡ ਜਾਮ ਕਰ ਦਿੱਤਾ ਗਿਆ ਹੈ। ਪੁਲਿਸ ਚੌਂਕੀ ਭੁਲਾਣਾ ਵਲੋਂ ਮੌਕੇ ’ਤੇ ਪਹੁੰਚ ਕੇ ਰੋਹ ਵਿਚ ਲੋਕਾਂ ਨੂੰ ਸ਼ਾਂਤ ਕਰਨ ਲਈ ਕਾਫ਼ੀ ਜਦੋ ਜਹਿਦ ਕਰ ਰਹੀ ਹੈ।