


ਅੰਮ੍ਰਿਤਸਰ, 22 ਫਰਵਰੀ- ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ੍ਰੀ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਣ ਲਈ ਗਏ, ਜਿਥੇ ਮੰਦਰ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਲਕਸ਼ਮੀਕਾਂਤਾ ਚਾਵਲਾ, ਮਨੋਰੰਜਨ ਕਾਲੀਆ, ਕੇ.ਡੀ. ਭੰਡਾਰੀ ਤੇ ਹੋਰ ਆਗੂ ਵੀ ਮੌਜੂਦ ਸਨ।