
ਚੰਡੀਗੜ੍ਹ, 22 ਫਰਵਰੀ- ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਮੀਟਿੰਗ ’ਤੇ ਪੰਜਾਬ ਵਿਧਾਨ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਤਿੰਨ ਸਾਲ ਹੋ ਗਏ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪ੍ਰਧਾਨ ਮੰਤਰੀ ਮੋਦੀ, ਕੇਂਦਰੀ ਖੇਤੀਬਾੜੀ ਮੰਤਰੀ, ਨੀਤੀ ਆਯੋਗ ਦੀਆਂ ਮੀਟਿੰਗਾਂ ਵਿਚ ਸ਼ਾਮਿਲ ਹੋਣਾ ਚਾਹੀਦਾ ਸੀ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗਾਂ ਵਿਚ ਮੌਜੂਦ ਨਹੀਂ ਹਨ, ਇਸ ਦਾ ਮਤਲਬ ਹੈ ਕਿ ਸੂਬਾ ਸਰਕਾਰ ਸੁਹਿਰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਕ ਖੇਤੀਬਾੜੀ ਸੂਬਾ ਹੈ, ਕੇਂਦਰੀ ਮੰਤਰੀ ਮੀਟਿੰਗ ਲਈ ਆ ਰਹੇ ਹਨ, ਪਰ ਪੰਜਾਬ ਦੇ ਮੁੱਖ ਮੰਤਰੀ ਮੌਜੂਦ ਨਹੀਂ ਹਨ। ਇਹ ਸਰਕਾਰ ਦੀ ਗੈਰ-ਸੰਜੀਦਗੀ ਹੈ, ਕੇਂਦਰ ਸਰਕਾਰ ਦੇ ਨਾਲ-ਨਾਲ ਸੂਬੇ ਤੋਂ ਵੀ ਕੁਝ ਉਮੀਦ ਨਹੀਂ ਕੀਤੀ ਜਾ ਸਕਦੀ।