JALANDHAR WEATHER
ਨਹਿਰ ਚੋਂ ਮਿਲੀ ਲਾਸ਼

 ਰਾਮਾ ਮੰਡੀ (ਬਠਿੰਡਾ), 22 ਫਰਵਰੀ (ਗੁਰਪ੍ਰੀਤ ਸਿੰਘ ਅਰੋੜਾ) - ਇਥੋਂ ਨੇੜਲੇ ਪਿੰਡ ਬਖਤੂ ਦੀ ਨਹਿਰ ਵਿਚੋਂ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਣ ਦੇ ਤੁਰੰਤ ਸਮਾਜ ਸੇਵੀ ਸੰਸਥਾ ਦੇ ਮੈਂਬਰ ਐਬੂਲੈਂਸ ਲੈ ਕੇ ਪਹੁੰਚੇ ਅਤੇ ਲਾਸ਼ ਨੂੰ ਪੁਲਿਸ ਦੀ ਹਾਜ਼ਰੀ ਵਿਚ ਵਿੱਚ ਬਾਹਰ ਕੱਢਿਆ ਗਿਆ । ਬਾਂਹ 'ਤੇ ਟੈਟੂ ਤੋਂ ਲਾਸ਼ ਦੀ ਪਹਿਚਾਣ ਰਸ਼ਪਾਲ ਸਿੰਘ ਪੁੱਤਰ ਜੰਗ ਸਿੰਘ ਵਾਸੀ ਬਰਨਾਲਾ ਵਜੋਂ ਹੋਈ ਹੈ। ਪੁਲਿਸ ਦੁਆਰਾ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਖੇ ਭੇਜ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ