
ਡੇਰਾ ਬਾਬਾ ਨਾਨਕ, 22 ਫਰਵਰੀ (ਅਵਤਾਰ ਸਿੰਘ ਰੰਧਾਵਾ ) - ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ 2 ਮਾਰਚ 2025 ਨੂੰ ਹੋ ਰਹੀਆਂ ਚੋਣਾਂ ਲਈ 37 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਅੱਜ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖ਼ਰੀ ਦਿਨ ਸੀ ਅਤੇ 12 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਨਗਰ ਕੌਂਸਲ ਦੇ 13 ਵਾਰਡਾਂ ਦੀ ਚੋਣ ਲਈ 56 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ ਅਤੇ ਬੀਤੇ ਕੱਲ੍ਹ 21 ਫਰਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ 7 ਉਮੀਦਵਾਰਾਂ ਦੇ ਪੇਪਰ ਰੱਦ ਹੋ ਗਏ ਸਨ। ਉਨ੍ਹਾਂ ਕਿਹਾ ਕਿ ਅੱਜ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖ਼ਰੀ ਦਿਨ ਸੀ ਅਤੇ ਬਾਅਦ ਦੁਪਹਿਰ 3:00 ਵਜੇ ਤੱਕ 12 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਕੁੱਲ 37 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ।