JALANDHAR WEATHER
ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਕੀਤੇ ਕੰਮਾਂ ਦਾ ਸਿਹਰਾ ਆਮ ਆਦਮੀ ਕਲੀਨਿਕ ਨੂੰ ਦੇਣ ਦੇ ਵਿਰੋਧ 'ਚ ਰੋਸ ਵਿਖਾਵਾ

ਕਪੂਰਥਲਾ, 22 ਫਰਵਰੀ (ਅਮਨਜੋਤ ਸਿੰਘ ਵਾਲੀਆ) - ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਸੂਬੇ ਭਰ ਵਿਚ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਕੀਤੇ ਜਾਂਦੇ ਕੰਮ ਨੂੰ ਅਣਗੌਲਿਆ ਕਰਕੇ ਸਾਰਾ ਸਿਹਰਾ ਆਮ ਆਦਮੀ ਕਲੀਨਿਕਾਂ ਨੂੰ ਦਿੱਤੇ ਜਾਣ ਦੇ ਵਿਰੋਧ ਵਿਚ ਅੱਜ ਸਿਵਲ ਸਰਜਨ ਦਫ਼ਤਰ ਮੂਹਰੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਧਰਨਾ ਦੇ ਕੇ ਪੰਜਾਬ ਸਰਕਾਰ ਤੇ ਸਿਹਤ ਮੰਤਰੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ । ਇਸ ਮੌਕੇ ਕਮਿਊਨਿਟੀ ਹੈਲਥ ਅਫ਼ਸਰ ਨਵਦੀਪ ਕੌਰ ਨੇ ਸਿਹਤ ਮੰਤਰੀ ਦੇ ਬਿਆਨ ਦੀ ਨਿੰਦਾ ਕਰਦਿਆਂ ਦੱਸਿਆ ਕਿ ਪਿਛਲੇ 5-6 ਸਾਲਾਂ ਤੋਂ ਪਿੰਡਾਂ ਤੇ ਸ਼ਹਿਰਾਂ ਵਿਚ 30 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਸ਼ੂਗਰ, ਹਾਈਪਰਟੈਂਸ਼ਨ ਤੇ ਕੈਂਸਰ ਦੇ ਮੂੰਹ, ਛਾਤੀ ਅਤੇ ਸਰਵਾਈਕਲ ਦੀ ਬਿਮਾਰੀਆਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤਹਿਤ ਲਗਭਗ 22 ਲੱਖ ਬੀ.ਪੀ. ਦੇ ਤੇ 24 ਲੱਖ ਸ਼ੂਗਰ ਦੇ ਮਰੀਜ਼ਾਂ ਦੀ ਸਕਰੀਨਿੰਗ ਕਰ ਚੁੱਕੇ ਹਾਂ, ਪਰ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਕੀਤੇ ਕੰਮਾਂ ਨੂੰ ਸਿਹਤ ਮੰਤਰੀ ਵਲੋਂ ਅਣਦੇਖਿਆ ਕਰਦੇ ਹੋਏ ਇਸ ਸਾਰੇ ਕੰਮ ਦਾ ਸਿਹਰਾ ਆਸ਼ਾ ਵਰਕਰਾਂ, ਏ.ਐਨ.ਐਮ. ਅਤੇ ਐਮ.ਪੀ. ਡਬਲਯੂ ਸਮੇਤ ਆਮ ਆਦਮੀ ਕਲੀਨਿਕਾਂ ਨੂੰ ਦਿੱਤਾ ਗਿਆ ਹੈ । ਇਸਦੇ ਵਿਰੋਧ ਵਿਚ ਅੱਜ ਇਹ ਧਰਨਾ ਲਗਾਇਆ ਗਿਆ ਹੈ । ਉਨ੍ਹਾਂ ਮੰਗ ਕੀਤੀ ਕਿ ਸਾਡੇ ਕੇਡਰ ਨੂੰ ਜਨਰੇਟ ਕੀਤਾ ਜਾਵੇ, ਸਾਨੂੰ ਪੱਕਾ ਕੀਤਾ ਜਾਵੇ ਅਤੇ ਆਨਲਾਈਨ ਕੰਮ ਕਰਨ ਵਾਸਤੇ ਡਾਟਾ ਆਪ੍ਰੇਟਰ ਮੁਹੱਈਆ ਕਰਵਾਇਆ ਜਾਵੇ । ਉਨ੍ਹਾਂ ਕਿਹਾ ਕਿ ਕਮਿਊਨਿਟੀ ਹੈਲਥ ਅਫ਼ਸਰਾਂ ਦੀ ਨਿਯੁਕਤੀ ਮੌਕੇ ਸਰਕਾਰ ਨੇ ਉਨ੍ਹਾਂ ਨੂੰ ਮੁੱਢਲੀ ਤਨਖ਼ਾਹ 25 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਇਸ ਸਮੇਂ ਉਨ੍ਹਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਦੇ ਕੇ ਸਰਕਾਰ ਉਨ੍ਹਾਂ ਨਾਲ ਬੇਇਨਸਾਫ਼ੀ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ