
ਨਵੀਂ ਦਿੱਲੀ , 22 ਫਰਵਰੀ - ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਸ਼ਕਤੀਕਾਂਤ ਦਾਸ ਨੂੰ ਇਕ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਆਪਣੀ ਸੇਵਾਮੁਕਤੀ ਤੋਂ ਲਗਪਗ ਦੋ ਮਹੀਨੇ ਬਾਅਦ, ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਿੰਸੀਪਲ ਸਕੱਤਰ-2 ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਇਸ ਸੰਬੰਧੀ ਹੁਕਮ ਵੀ ਜਾਰੀ ਕਰ ਦਿੱਤਾ ਗਿਆ ਹੈ।