
ਸੁਨਾਮ ਊਧਮ ਸਿੰਘ ਵਾਲਾ ( ਸੰਗਰੂਰ ) , 22 ਫਰਵਰੀ (ਸਰਬਜੀਤ ਸਿੰਘ ਧਾਲੀਵਾਲ) - ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਨੂੰ ਉਸ ਸਮੇ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਤਾਇਆ ਜੀ ਦੇ ਪੁੱਤਰ ਧਰਮਿੰਦਰ ਅਰੋੜਾ ਉਰਫ਼ ਕਾਕਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅੱਜ ਪ੍ਰਭੂ ਚਰਨਾ ਵਿਚ ਜਾ ਬਿਰਾਜੇ ਹਨ । ਉਨ੍ਹਾਂ ਦਾ ਸਸਕਾਰ ਐਤਵਾਰ ਨੂੰ ਦੁਪਹਿਰ ਬਾਅਦ ਦੋ ਵਜੇ ਕੀਤਾ ਜਾਵੇਗਾ। ਉਨ੍ਹਾਂ ਦੇ ਸਦੀਵੀ ਵਿਛੋੜੇ 'ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ,ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ,ਕੈਬਨਿਟ ਮੰਤਰੀ ਬਰਿੰਦਰ ਗੋਇਲ, ਪਰਮਿੰਦਰ ਸਿੰਘ ਢੀਂਡਸਾ,ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਦੇਵ ਸਿੰਘ ਮਾਨ,ਬੀਬੀ ਰਜਿੰਦਰ ਕੌਰ ਅਤੇ ਮਨਪ੍ਰੀਤ ਸਿੰਘ ਮਨੀ ਚੱਠਾ ਆਦਿ ਨੇ ਅਰੋੜਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।