
ਡੇਰਾ ਬਾਬਾ ਨਾਨਕ, 23 ਫਰਵਰੀ (ਹੀਰਾ ਸਿੰਘ ਮਾਂਗਟ) - ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਵਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦਰਵਾਲ ਤੋਂ 750 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਸਤਪਾਲ ਸਿੰਘ ਨੇ ਦੱਸਿਆ ਕਿ ਸਾਨੂੰ ਮੁਖਬਰ ਤੋਂ ਇਤਲਾਹ ਮਿਲੀ ਸੀ ਕਿ ਪਿੰਡ ਹਰਦਰੋਵਾਲ ਦਾ ਇਕ ਵਿਅਕਤੀ ਨਸ਼ਾ-ਹਥਿਆਰ ਵੇਚਣ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦ ਅਸੀਂ ਪੁਲਿਸ ਪਾਰਟੀ ਸਮੇਤ ਉਕਤ ਵਿਅਕਤੀ ਦੇ ਘਰ ਛਾਪਾ ਮਾਰਿਆ ਤਾਂ ਉਸ ਦੇ ਘਰੋਂ 750 ਗ੍ਰਾਮ ਹੈਰੋਇਨ ਬਰਾਮਦ ਹੋਈ । ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।