JALANDHAR WEATHER
ਡੇਰਾ ਬਾਬਾ ਨਾਨਕ ਦੇ ਪਿੰਡ ਪੱਬਾਂਰਾਲੀ ’ਚ ਚੱਲੀ ਗੋਲੀ, ਪੁਲਿਸ ਵਲੋਂ 2 ਵਿਅਕਤੀਆਂ ਦੇ ਖਿਲਾਫ਼ ਪਰਚਾ ਦਰਜ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 23 ਫਰਵਰੀ (ਹੀਰਾ ਸਿੰਘ ਮਾਂਗਟ)- ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਬਾਂ ਵਾਲੀ ਵਿਖੇ ਬੀਤੀ ਰਾਤ ਕੁਝ ਵਿਅਕਤੀਆਂ ਵਲੋਂ ਇਕ ਘਰ ਉੱਤੇ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ. ਐਚ. ਓ. ਸਤਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ 12-30 ਵਜੇ ਦੇ ਕਰੀਬ ਸਾਨੂੰ ਪਿੰਡ ਪੱਬਾ ਵਾਲੀ ਤੋਂ ਸ਼ਿਕਾਇਤ ਆਈ ਸੀ ਕਿ ਸਾਡੇ ਘਰ ਉਤੇ ਕੋਈ ਗੋਲੀਆਂ ਚਲਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਇਹਨਾਂ ਗੋਲੀਆਂ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ । ਐਸ. ਐਚ. ਓ. ਸਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਤਫ਼ਤੀਸ਼ ਕਰਨ ਉਪਰੰਤ ਘਰ ਵਾਲਿਆਂ ਦੇ ਬਿਆਨਾਂ ਦੇ ਆਧਾਰ ’ਤੇ 2 ਵਿਅਕਤੀਆਂ ਦੇ ਖਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ