
ਮਲੋਟ, (ਸ੍ਰੀ ਮੁਕਤਸਰ ਸਾਹਿਬ), 23 ਫਰਵਰੀ (ਪਾਟਿਲ)- ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਚੀਫ਼ ਡਾਇਰੈਕਟਰ ਵਿਜੀਲੈਂਸ ਬਿਉਰੋ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਰੇਂਜ਼ ਬਠਿੰਡਾ ਵਲੋਂ ਨਗਰ ਕੌਂਸਲ ਮਲੋਟ ਦਾ ਜੂਨੀਅਰ ਸਹਾਇਕ ਸੁਰੇਸ਼ ਕੁਮਾਰ 20,000/- ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੁਰੇਸ਼ ਕੁਮਾਰ ਖਿਲਾਫ਼ ਇਹ ਮਾਮਲਾ ਜੰਗੀਰ ਕੌਰ ਪਤਨੀ ਸਵ. ਬਲਜੀਤ ਸਿੰਘ ਵਾਸੀ ਵਾਰਡ ਨੰਬਰ 12, ਗਲੀ ਨੰਬਰ 1, ਪ੍ਰੀਤ ਨਗਰ, ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਿਆਨ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।