
ਲੌਂਗੋਵਾਲ (ਸੰਗਰੂਰ), 25 ਫਰਵਰੀ (ਸ, ਸ, ਖੰਨਾ, ਵਿਨੋਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਜਣ ਕੁਮਾਰ ਬਾਰੇ ਬੋਲਦਿਆਂ ਅਤੇ ਮਾਣਯੋਗ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਅਤੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਦੰਗਿਆਂ ਦੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਭਾਈ ਲੌਂਗੋਵਾਲ ਨੇ ਮਾਣਯੋਗ ਅਦਾਲਤ ਵਲੋਂ 1984 ਦੇ ਦਿੱਲੀ ਵਿਚ ਹੋਏ ਸਿੱਖ ਕਤਲ-ਏ-ਆਮ ਵਿਚ ਸੱਜਣ ਕੁਮਾਰ ਦੀ ਭੂਮਿਕਾ ਲਈ ਉਮਰ ਕੈਦ ਦੀ ਸਜ਼ਾ ਸੁਣਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਤੇ ਇਸ ਤੋਂ ਵੀ ਵੱਧ ਫਾਂਸੀ ਦੀ ਸਜ਼ਾ ਹੋਣ ਲਈ ਕਿਹਾ ਹੈ ਤੇ ਕਿਹਾ ਕਿ ਹੁਣ ਪੰਜਾਬ ਕਾਂਗਰਸ ਲੀਡਰਸ਼ਿਪ ਨੂੰ ਸੱਜਣ ਕੁਮਾਰ ਦੀ ਸਜ਼ਾ ਅਤੇ ਕਤਲ-ਏ-ਆਮ ਵਿਚ ਪਾਰਟੀ ਦੀ ਭੂਮਿਕਾ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।