
ਬਰਨਾਲਾ, 25 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-2018 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀ ਟੀ ਬੈਨਿਥ ਨੇ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਉਹ ਮਿਊਂਸੀਪਲ ਕਾਰਪੋਰੇਸ਼ਨ ਕਮਿਸ਼ਨਰ ਐੱਸ.ਏ.ਐੱਸ. ਨਗਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਸ੍ਰੀ ਟੀ ਬੈਨਿਥ ਵਧੀਕ ਸਕੱਤਰ ਕੋਆਰਡੀਨੇਸ਼ਨ ਅਤੇ ਮੁੱਖ ਸਕੱਤਰ ਪੰਜਾਬ ਦੇ ਸਟਾਫ਼ ਅਫ਼ਸਰ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਾਨਸਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਬਰਨਾਲਾ (ਵਾਧੂ ਚਾਰਜ) ਅਤੇ ਵੱਖ-ਵੱਖ ਸਬ-ਡਵੀਜ਼ਨਾਂ ਵਿਚ ਐੱਸ.ਡੀ.ਐਮ. ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।