JALANDHAR WEATHER
'ਆਪ' ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਿਯੁਕਤ

ਪਠਾਨਕੋਟ, 25 ਫਰਵਰੀ (ਸੰਧੂ)-ਆਮ ਆਦਮੀ ਪਾਰਟੀ ਵਲੋਂ ਪਠਾਨਕੋਟ ਹਲਕੇ ਦੇ ਇੰਚਾਰਜ ਵਿਭੂਤੀ ਸ਼ਰਮਾ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਉਨ੍ਹਾਂ ਨੂੰ ਨਗਰ ਸੁਧਾਰ ਟਰੱਸਟ ਪਠਾਨਕੋਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਅੱਜ ਆਪਣੀ ਨਿਯੁਕਤੀ ’ਤੇ ਵਿਭੂਤੀ ਸ਼ਰਮਾ ਨੇ ਕਿਹਾ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਲਈ ’ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਪੂਰੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਪਾਰਟੀ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ ਅਤੇ ਸਮਰਪਣ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਹ ਪਾਰਟੀ ਹਾਈਕਮਾਨ ਨੂੰ ਭਰੋਸਾ ਦਿਵਾਉਂਦੇ ਹਨ ਕਿ ਜਿਸ ਤਰ੍ਹਾਂ ਉਹ ਪਹਿਲਾਂ ਪਾਰਟੀ ਦੀ ਸੇਵਾ ਕਰਦੇ ਰਹੇ ਹਨ, ਉਸੇ ਤਰ੍ਹਾਂ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ, ਮਿਹਨਤ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਅਕਸ ਅਤੇ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕ ਹਿੱਤ ਵਿਚ ਕੰਮ ਕਰਦੀ ਹੈ ਅਤੇ ਪਾਰਟੀ ਦੇ ਸੱਚੇ ਸਿਪਾਹੀਆਂ ਨੂੰ ਪੂਰਾ ਸਤਿਕਾਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਉਹ ਪਠਾਨਕੋਟ ਦੇ ਲੋਕਾਂ ਨੂੰ ਇਹ ਵੀ ਭਰੋਸਾ ਦਿਵਾਉਂਦੇ ਹਨ ਕਿ ਉਹ ਹਮੇਸ਼ਾ ਲੋਕਾਂ ਦੇ ਹਿੱਤ ਅਤੇ ਭਲਾਈ ਵਿਚ ਯੋਗਦਾਨ ਪਾਉਣਗੇ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਰਾਹੀਂ ਹਲਕੇ ਦੇ ਵਿਕਾਸ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ