
ਨਵੀਂ ਦਿੱਲੀ, 25 ਫਰਵਰੀ- ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਿੱਲੀ ਰੇਲਵੇ ਸਟੇਸ਼ਨ ਪਹੁੰਚੇ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਇੱਥੇ 36 ਟਿਕਟ ਕਾਊਂਟਰ ਸਥਾਪਿਤ ਕੀਤੇ ਗਏ ਹਨ ਅਤੇ ਆਟੋਮੈਟਿਕ ਟਿਕਟ ਵੈਂਡਿੰਗ ਮਸ਼ੀਨਾਂ ਵੀ ਲਗਾਈਆਂ ਗਈਆਂ ਹਨ। ਇਸ ਕਾਰਨ ਯਾਤਰੀ ਸਟੇਸ਼ਨ ਦੇ ਬਾਹਰੋਂ ਹੀ ਟਿਕਟਾਂ ਪ੍ਰਾਪਤ ਕਰ ਸਕਦੇ ਹਨ। ਹੁਣ ਮੈਂ ਬਹੁਤ ਸਾਰੇ ਯਾਤਰੀਆਂ ਨਾਲ ਗੱਲ ਕੀਤੀ ਹੈ, ਉਹ ਸੰਤੁਸ਼ਟ ਹਨ। ਅਸ਼ਵਨੀ ਵੈਸ਼ਨਵ ਨੇ ਕਿਹਾ, "ਪਵਿੱਤਰ ਮਹਾਸ਼ਿਵਰਾਤਰੀ ਦੇ ਮੌਕੇ 'ਤੇ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਬਾਹਰ ਇਕ ਹੋਲਡਿੰਗ ਏਰੀਆ ਬਣਾਇਆ ਗਿਆ ਹੈ। ਆਉਣ ਵਾਲੇ ਸਾਰੇ ਯਾਤਰੀ ਪਹਿਲਾਂ ਹੋਲਡਿੰਗ ਏਰੀਆ ਤੋਂ ਟਿਕਟ ਲੈਂਦੇ ਹਨ ਅਤੇ ਫਿਰ ਲਾਈਨ ਵਿਚ ਇਕ ਕ੍ਰਮਬੱਧ ਢੰਗ ਨਾਲ ਜਾਂਦੇ ਹਨ। ਹਰ ਰੋਜ਼ 3-4 ਵਿਸ਼ੇਸ਼ ਰੇਲਗੱਡੀਆਂ ਚਲਾਈਆਂ ਜਾ ਰਹੀਆਂ ਹਨ।"