
ਪਠਾਨਕੋਟ, (ਗੁਰਦਾਸਪੁਰ), 26 ਫਰਵਰੀ- ਸੀਮਾ ਸੁਰੱਖਿਆ ਬਲ ਨੂੰ ਅੱਜ ਇਕ ਵੱਡੀ ਸਫ਼ਲਤਾ ਮਿਲੀ ਹੈ। ਬੀ.ਐਸ.ਐਫ਼. ਜਵਾਨਾਂ ਨੇ ਪਠਾਨਕੋਟ ਦੇ ਅੰਤਰਰਾਸ਼ਟਰੀ ਸਰਹੱਦੀ ਖੇਤਰ ਵਿਚ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਪਠਾਨਕੋਟ ਰਾਹੀਂ ਭਾਰਤ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ, ਬੀ.ਐਸ.ਐਫ਼. ਦੇ ਜਵਾਨਾਂ ਨੇ ਉਸ ਨੂੰ ਚਿਤਾਵਨੀ ਦਿੱਤੀ, ਪਰ ਉਸ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਇਸ ਤੋਂ ਬਾਅਦ ਬੀ.ਐਸ.ਐਫ਼. ਜਵਾਨਾਂ ਨੇ ਘੁਸਪੈਠੀਏ ਨੂੰ ਮਾਰ ਦਿੱਤਾ। ਬੀ.ਐਸ.ਐਫ਼. ਦੇ ਅਨੁਸਾਰ ਤਾਸ਼ਪਾਤਨ ਸਰਹੱਦੀ ਚੌਕੀ ’ਤੇ ਜਵਾਨਾਂ ਨੇ ਸਰਹੱਦ ਪਾਰ ਸ਼ੱਕੀ ਗਤੀਵਿਧੀਆਂ ਵੇਖੀਆਂ ਤੇ ਵਿਅਕਤੀ ਸਰਹੱਦ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਘੁਸਪੈਠੀਏ ਦੀ ਪਛਾਣ ਅਤੇ ਉਦੇਸ਼ ਦਾ ਪਤਾ ਲਗਾਇਆ ਜਾ ਰਿਹਾ ਹੈ।