
ਚੰਡੀਗੜ੍ਹ, 26 ਫਰਵਰੀ- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਇਕ ਵਾਰ ਫਿਰ ਬੇਨਕਾਬ ਹੋਇਆ ਹੈ। ਉਨ੍ਹਾਂ ਇਕ ਵੀਡੀਓ ਜਾਰੀ ਕਰ ਕਿਹਾ ਕਿ ਸੀ.ਬੀ.ਐਸ.ਈ. ਵਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ਵਿਚ ਪੰਜਾਬੀ ਨੂੰ ਬਿਲਕੁਲ ਅਣਗੌਲਿਆ ਗਿਆ ਹੈ। ਇਹ ਦੇਸ਼ ਦੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ ਹੈ। ਅਸੀਂ ਇਸ ਕਦਮ ਦਾ ਪੁਰਜ਼ੋਰ ਵਿਰੋਧ ਕਰਦੇ ਹਾਂ ਅਤੇ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਪੰਜਾਬੀ ਦਾ ਬਣਦਾ ਸਥਾਨ ਤੇ ਸਨਮਾਨ ਤੁਰੰਤ ਬਹਾਲ ਕੀਤਾ ਜਾਵੇ।