
ਨਵੀਂ ਦਿੱਲੀ, 26 ਫਰਵਰੀ- ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਸੰਜੀਵ ਅਰੋੜਾ ਨੂੰ ਚੋਣ ਮੈਦਾਨ ਵਿਚ ਉਤਾਰਨ ’ਤੇ, ‘ਆਪ’ ਦੀ ਰਾਸ਼ਟਰੀ ਮੁੱਖ ਬੁਲਾਰਾ ਪ੍ਰਿਯੰਕਾ ਕੱਕੜ ਨੇ ਕਿਹਾ ਕਿ ਸੰਜੀਵ ਅਰੋੜਾ ਇਸ ਸੀਟ ਲਈ ਸਭ ਤੋਂ ਵਧੀਆ ਉਮੀਦਵਾਰ ਹਨ, ਉਹ ਲੋਕਾਂ ਦੇ ਵਿਚਕਾਰ ਰਹੇ ਹਨ, ਲੋਕਾਂ ਦੇ ਮਸਲੇ ਹੱਲ ਕਰਦੇ ਹਨ, ਇਸੇ ਲਈ ਉਨ੍ਹਾਂ ਨੂੰ ਉੱਥੋਂ ਮੈਦਾਨ ਵਿਚ ਉਤਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਅਰਵਿੰਦ ਕੇਜਰੀਵਾਲ ਦਾ ਸਵਾਲ ਹੈ, ਪਹਿਲਾਂ ਕਿਹਾ ਗਿਆ ਸੀ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਬਣਨਗੇ, ਫਿਰ ਕਿਹਾ ਗਿਆ ਕਿ ਉਹ ਰਾਜ ਸਭਾ ਜਾਣਗੇ, ਇਹ ਦੋਵੇਂ ਰਿਪੋਰਟਾਂ ਗਲਤ ਹਨ।