



ਚੰਡੀਗੜ੍ਹ, 26 ਫਰਵਰੀ-ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। 10,365 ਕਨਾਲ 19 ਮਰਲੇ ਸ਼ਾਮਲਾਤ ਜ਼ਮੀਨ ਦਾ ਗੈਰ-ਕਾਨੂੰਨੀ ਇੰਤਕਾਲ ਪਾਸ ਕਰਨ ਦਾ ਦੋਸ਼ੀ ਠਹਿਰਾਇਆ ਹੈ। ਜਾਂਚ ਅਧਿਕਾਰੀ (ਸੇਵਾ-ਮੁਕਤ ਜੱਜ ਬੀ.ਆਰ. ਬਾਂਸਲ) ਨੇ ਸਾਰੇ ਦੋਸ਼ਾਂ ਦੀ ਪੁਸ਼ਟੀ ਕੀਤੀ। ਸੁਪਰੀਮ ਕੋਰਟ ਅਤੇ ਸਰਕਾਰ ਦੇ ਹੁਕਮਾਂ ਦੀ ਅਣਦੇਖੀ ਕਰਕੇ ਨਿੱਜੀ ਵਿਅਕਤੀਆਂ ਨੂੰ ਫਾਇਦਾ ਪਹੁੰਚਾਇਆ। ਵਧੀਕ ਮੁੱਖ ਸਕੱਤਰ ਮਾਲੀਆ ਅਨੁਰਾਗ ਵਰਮਾ ਨੇ 24 ਫਰਵਰੀ, 2025 ਨੂੰ ਬਰਖਾਸਤਗੀ ਦਾ ਹੁਕਮ ਜਾਰੀ ਕੀਤਾ।