
ਖਾਰਤੂਮ , 26 ਫਰਵਰੀ - ਸੁਡਾਨ ਦੇ ਓਮਦੁਰਮਨ ਸ਼ਹਿਰ ਵਿਚ ਇਕ ਫੌਜੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 49 ਹੋ ਗਈ ਹੈ। ਖਾਰਤੂਮ ਮੀਡੀਆ ਦਫ਼ਤਰ ਨੇ ਦੱਸਿਆ ਕਿ ਹਾਦਸੇ ਵਿਚ 10 ਹੋਰ ਲੋਕ ਜ਼ਖ਼ਮੀ ਹੋਏ ਹਨ। ਫੌਜ ਨੇ ਇਕ ਬਿਆਨ ਵਿਚ ਕਿਹਾ ਕਿ 'ਐਂਟੋਨੋਵ' ਜਹਾਜ਼ ਓਮਦੁਰਮਨ ਦੇ ਉੱਤਰ ਵਿਚ ਵਾਦੀ ਸੈਯਦਨਾ ਏਅਰਬੇਸ ਤੋਂ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿਚ ਫੌਜੀ ਜਵਾਨ ਅਤੇ ਆਮ ਨਾਗਰਿਕ ਮਾਰੇ ਗਏ ਹਨ ਪਰ ਉਨ੍ਹਾਂ ਇਹ ਨਹੀਂ ਦੱਸਿਆ ਕਿ ਹਾਦਸੇ ਦਾ ਕਾਰਨ ਕੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਘੱਟੋ-ਘੱਟ 49 ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਜਹਾਜ਼ ਓਮਦੁਰਮਨ ਦੇ ਕਰਾਰੀ ਜ਼ਿਲ੍ਹੇ ਵਿਚ ਇਕ ਨਾਗਰਿਕ ਘਰ ਨਾਲ ਟਕਰਾ ਗਿਆ, ਜਿਸ ਕਾਰਨ ਜ਼ਮੀਨ 'ਤੇ ਵੀ ਜਾਨੀ ਨੁਕਸਾਨ ਹੋਇਆ।