
ਬਟਾਲਾ, 26 ਫਰਵਰੀ (ਰਕੇਸ਼ ਰੇਖੀ)-ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਦੇਸ਼ ਸੰਗਠਨ ਮੰਤਰੀ ਰਾਜਾ ਵਾਲੀਆ 'ਤੇ ਬੁੱਧਵਾਰ ਦੇ ਰਾਤ ਕੁਝ ਅਣਪਛਾਤੇ ਹਥਿਆਰ ਬੰਦ ਲੋਕਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ । ਹਮਲਾਵਰਾਂ ਵਲੋਂ ਚਲਾਈਆਂ ਗਈਆਂ ਗੋਲੀਆਂ ਲੱਗਣ ਨਾਲ ਉਥੋਂ ਗੁਜ਼ਰ ਰਿਹਾ ਪੀ.ਸੀ.ਆਰ. ਦਾ ਇਕ ਪੁਲਿਸ ਕਰਮਚਾਰੀ ਗੰਭੀਰ ਜ਼ਖ਼ਮੀ ਹੋ ਗਿਆ । ਪੁਲਿਸ ਕਰਮਚਾਰੀ ਨੂੰ ਦੋ ਗੋਲੀਆਂ ਲੱਗੀਆਂ ਦੱਸੀਆਂ ਗਈਆਂ ਹਨ । ਹਮਲਾਵਰਾਂ ਨੇ ਸ਼ਿਵ ਸੈਨਾ ਨੇਤਾ ਰਾਜਾ ਵਾਲੀਆ 'ਤੇ ਹਥਿਆਰਾਂ ਨਾਲ ਹਮਲਾ ਕੀਤਾ, ਜਿਸ ਨਾਲ ਉਸ ਦੀ ਹਾਲਤ ਗੰਭੀਰ ਦੱਸੀ ਗਈ ਹੈ। ਇਲਾਜ ਲਈ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ । ਰਾਜਾ ਵਾਲੀਆ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਸਥਾਨਕ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਪਰ ਹਾਲਤ ਜਿਆਦਾ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਤਬਦੀਲ ਕਰ ਦਿੱਤਾ । ਸੂਚਨਾ ਮਿਲਣ 'ਤੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ।