
ਕਿਲ੍ਹਾ ਲਾਲ ਸਿੰਘ, (ਗੁਰਦਾਸਪੁਰ) 27 ਫ਼ਰਵਰੀ (ਬਲਬੀਰ ਸਿੰਘ)- ਥਾਣਾ ਕਿਲ੍ਹਾ ਲਾਲ ਸਿੰਘ ਅਧੀਨ ਆਉਂਦੇ ਪਿੰਡ ਭਾਗੋਵਾਲ ਦੇ ਦੋ ਨੌਜਵਾਨਾਂ ਦੀ ਮੋਟਰਸਾਈਕਲ ਅਤੇ ਜੀਪ ਦੀ ਹੋਈ ਜ਼ਬਰਦਸਤ ਟੱਕਰ ‘ਚ ਇਕ ਦੀ ਮੌਤ ਅਤੇ ਇਕ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ। ਮਨਜਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਭਾਗੋਵਾਲ ਦੀ ਇਸ ਭਿਆਨਕ ਟੱਕਰ ਵਿਚ ਮੌਤ ਹੋ ਗਈ ਹੈ ਅਤੇ ਸ਼ਹਿਬਾਜ ਸਿੰਘ ਸ਼ੈਲੀ ਪੁੱਤਰ ਭਗਵੰਤ ਸਿੰਘ ਵਾਸੀ ਭਾਗੋਵਾਲ ਗੰਭੀਰ ਜ਼ਖ਼ਮੀ ਹੈ, ਜਿਸ ਨੂੰ ਬਟਾਲਾ ਵਿਖੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਉਸ ਦੀ ਜ਼ਿਆਦਾ ਹਾਲਤ ਖ਼ਰਾਬ ਹੋਣ ਕਰਕੇ ਉਸ ਨੂੰ ਡਾਕਟਰਾਂ ਨੇ ਅੰਮ੍ਰਿਤਸਰ ਲਈ ਭੇਜ ਦਿੱਤਾ ਹੈ।