
ਇਸਲਾਮਾਬਾਦ, 27 ਫਰਵਰੀ- ਆਈ.ਸੀ.ਸੀ. ਚੈਂਪੀਅਨਜ਼ ਟਰਾਫ਼ੀ 2025 ਦਾ ਨੌਵਾਂ ਮੈਚ ਅੱਜ ਪਾਕਿਸਤਾਨ ਅਤੇ ਬੰਗਲਾਦੇਸ਼ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਰਾਵਲਪਿੰਡੀ ਕ੍ਰਿਕਟ ਸਟੇਡੀਅਮ ਵਿਚ ਭਾਰਤੀ ਸਮੇਂ ਅਨੁਸਾਰ ਦੁਪਹਿਰ 2:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਪਹਿਲਾਂ ਹੀ ਟੂਰਨਾਮੈਂਟ ਤੋਂ ਬਾਹਰ ਹੋ ਚੁੱਕੀਆਂ ਹਨ। ਇਹ ਦੋਵਾਂ ਦਾ ਆਖਰੀ ਗਰੁੱਪ ਮੈਚ ਹੈ। ਪਾਕਿਸਤਾਨ ਅਤੇ ਬੰਗਲਾਦੇਸ਼ ਆਪਣੀ ਪਹਿਲੀ ਜਿੱਤ ਦੀ ਤਲਾਸ਼ ਵਿਚ ਹਨ। ਪਾਕਿਸਤਾਨ ਨੂੰ ਪਹਿਲੇ ਮੈਚ ਵਿਚ ਨਿਊਜ਼ੀਲੈਂਡ ਨੇ ਅਤੇ ਦੂਜੇ ਮੈਚ ਵਿਚ ਭਾਰਤ ਨੇ ਹਰਾਇਆ ਸੀ, ਜਦੋਂ ਕਿ ਬੰਗਲਾਦੇਸ਼ ਨੂੰ ਪਹਿਲੇ ਮੈਚ ਵਿਚ ਭਾਰਤ ਤੋਂ ਅਤੇ ਦੂਜੇ ਮੈਚ ਵਿਚ ਨਿਊਜ਼ੀਲੈਂਡ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ।