
ਚੰਡੀਗੜ੍ਹ, 27 ਫਰਵਰੀ, (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ‘ਨਸ਼ਿਆਂ ’ਤੇ ਵਾਰ’ ਤਹਿਤ ਵੱਡਾ ਕਦਮ ਚੁੱਕਿਆ ਗਿਆ ਹੈ। ਸਰਕਾਰ ਨੇ ਨਸ਼ਿਆਂ ਦੀ ਰੋਕਥਾਮ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਬਣਾਈ ਹੈ। ਕਮੇਟੀ ਦੀ ਮਹੱਤਵਪੂਰਨ ਭੂਮਿਕਾ ਨਸ਼ਿਆਂ ਸੰਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਨਿਗਰਾਨੀ ਕਰਨਾ ਹੋਵੇਗੀ। ਕਮੇਟੀ ਦੀ ਪ੍ਰਧਾਨਗੀ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸੋਂਧ ਇਸ ਕਮੇਟੀ ਦੇ ਮੈਂਬਰ ਹੋਣਗੇ।