
ਨਵੀਂ ਦਿੱਲੀ, 27 ਫਰਵਰੀ- ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਨੇ ਪੰਜਾਬ ਵਿਚ ਆਪਣਾ ਇਕ ਹੋਰ ਪ੍ਰੋਜੈਕਟ ਰੋਕ ਦਿੱਤਾ ਹੈ। ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈਸਵੇਅ ’ਤੇ ਤਰਨਤਾਰਨ ਦੇ ਧੂੰਢਾ ਪਿੰਡ ਤੋਂ ਅੰਮ੍ਰਿਤਸਰ ਦੇ ਮਾਨਾਂਵਾਲਾ ਤੱਕ ਦੇ ਪ੍ਰੋਜੈਕਟ ਨੂੰ ਰੱਦ ਕਰ ਦਿੱਤਾ ਗਿਆ ਹੈ, ਜਿਸ ਕੰਪਨੀ ਨੂੰ ਇਹ ਪ੍ਰੋਜੈਕਟ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਦਿੱਤਾ ਸੀ, ਉਸ ਨੂੰ ਕੰਪਨੀ ਨੇ ਰੱਦ ਕਰ ਦਿੱਤਾ ਹੈ। ਦਰਅਸਲ 1071 ਕਰੋੜ ਰੁਪਏ ਦੇ ਇਸ ਪ੍ਰੋਜੈਕਟ ਨੂੰ ਰੋਕ ਦਿੱਤਾ ਗਿਆ ਹੈ, ਕਿਉਂਕਿ ਇੱਥੇ ਬਣਨ ਵਾਲੇ ਐਕਸਪ੍ਰੈਸਵੇਅ ਦੇ ਹਿੱਸੇ ਲਈ ਜ਼ਮੀਨ ਅਜੇ ਤੱਕ ਪ੍ਰਾਪਤ ਨਹੀਂ ਕੀਤੀ ਗਈ ਹੈ, ਜਿਸ ਕਾਰਨ ਟੈਂਡਰ ਰੱਦ ਕਰ ਦਿੱਤਾ ਗਿਆ ਹੈ। ਠੇਕਾ ਲੈਣ ਵਾਲੀ ਕੰਪਨੀ ਨੇ ਇਹ ਜਾਣਕਾਰੀ ਸਟਾਕ ਐਕਸਚੇਂਜ ਨੂੰ ਦਿੱਤੀ ਹੈ।