
ਮਹਾਕੁੰਭਨਗਰ (ਉੱਤਰ ਪ੍ਰਦੇਸ਼), 27 ਫਰਵਰੀ (ਮੋਹਿਤ ਸਿੰਗਲਾ)-ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਮਹਾਕੁੰਭ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਮਲਾਹਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਮਲਾਹਾਂ ਲਈ ਕਈ ਵੱਡੇ ਐਲਾਨ ਵੀ ਕੀਤੇ। ਸੀ.ਐਮ. ਯੋਗੀ ਨੇ ਕਿਹਾ ਕਿ ਸਰਕਾਰ ਕਿਸ਼ਤੀ ਚਾਲਕਾਂ ਨੂੰ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕਰੇਗੀ, ਜਿਸ ਤਹਿਤ ਪਹਿਲਾਂ ਕਿਸ਼ਤੀ ਚਾਲਕਾਂ ਨੂੰ ਰਜਿਸਟਰ ਕੀਤਾ ਜਾਵੇਗਾ। ਇਸ ਤੋਂ ਬਾਅਦ ਕਿਸ਼ਤੀ ਲਈ ਪੈਸੇ ਅਤੇ 5 ਲੱਖ ਰੁਪਏ ਤੱਕ ਦਾ ਬੀਮਾ ਕਵਰ ਵੀ ਪ੍ਰਦਾਨ ਕੀਤਾ ਜਾਵੇਗਾ।