

ਫਾਜ਼ਿਲਕਾ, 27 ਫਰਵਰੀ (ਬਲਜੀਤ ਸਿੰਘ)-ਛੱਤੀਸਗੜ੍ਹ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਜਲ ਜੰਗਲ ਜ਼ਮੀਨ ਦੀ ਦੇਸੀ-ਵਿਦੇਸ਼ੀ ਕੰਪਨੀਆਂ ਦੁਆਰਾ ਕੀਤੀ ਜਾਂਦੀ ਲੁੱਟ ਤੋਂ ਰਾਖੀ ਲਈ ਸੰਘਰਸ਼ ਕਰ ਰਹੇ ਆਦਿਵਾਸੀਆਂ ਨੂੰ ਪੁਲਿਸ ਮੁਕਾਬਲਿਆਂ ਦੇ ਨਾਂ ਹੇਠ ਕੀਤੇ ਜਾ ਰਹੇ ਕਤਲਾਂ ਖ਼ਿਲਾਫ਼ ਅਤੇ ਦੇਸ਼ ਭਰ ਵਿਚ ਇਨਸਾਫ਼ ਤੇ ਜਮਹੂਰੀ ਹੱਕਾਂ ਦੇ ਕੀਤੇ ਜਾ ਰਹੇ ਘਾਣ ਵਿਰੁੱਧ ਸੂਬਾ ਪੱਧਰੀ ਸੱਦੇ ਤਹਿਤ ਫਾਜ਼ਿਲਕਾ ਦੀਆਂ ਵੱਖ-ਵੱਖ ਜਨਤਕ ਤੇ ਜਮਹੂਰੀ ਜਥੇਬੰਦੀਆਂ ਵਲੋਂ ਫਾਜ਼ਿਲਕਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ ਗਿਆ।