
ਫ਼ਿਰੋਜ਼ਪੁਰ, 1 ਮਾਰਚ (ਗੁਰਿੰਦਰ ਸਿੰਘ) - ਨਸ਼ਿਆਂ ਖ਼ਿਲਾਫ਼ ਸਖ਼ਤ ਹੋਈ ਪੰਜਾਬ ਪੁਲਿਸ ਵਲੋਂ ਅੱਜ ਜ਼ਿਲ੍ਹੇ ਭਰ ਵਿਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਐੱਸ.ਐੱਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ 400 ਦੇ ਕਰੀਬ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਵਲੋਂ ਫ਼ਿਰੋਜ਼ਪੁਰ ਸ਼ਹਿਰ, ਗੁਰੂ ਹਰਸਹਾਏ ਅਤੇ ਜੀਰਾ ਵਿਖੇ ਨਸ਼ਾ ਤਸਕਰਾਂ ਤੇ ਸ਼ੱਕੀਆਂ ਦੇ 8 ਟਿਕਾਣਿਆਂ 'ਤੇ ਛਾਪੇਮਾਰੀ ਕਰਕੇ ਕੁਝ ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਕੁਝ ਸਮਾਨ ਵੀ ਕਬਜ਼ੇ ਵਿਚ ਲਿਆ ਗਿਆ ਹੈ।