
ਤਰਨਤਾਰਨ, 1 ਮਾਰਚ (ਹਰਿੰਦਰ ਸਿੰਘ)- ਤਰਨਤਾਰਨ ਦੇ ਨੇੜਲੇ ਪਿੰਡ ਪੰਡੋਰੀ ਗੋਲਾ ਵਿਖੇ ਤੜਕਸਾਰ ਇਕ ਘਰ ਦੀ ਛੱਤ ਡਿੱਗਣ ਕਾਰਨ ਘਰ ਵਿਚ ਸੁੱਤੇ ਪਏ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਪਤੀ, ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਸ਼ਾਮਿਲ ਸਨ। ਘਟਨਾ ਦਾ ਪਤਾ ਲੱਗਣ ’ਤੇ ਪਿੰਡ ਵਾਸੀਆਂ ਨੇ ਮਲਬੇ ਹੇਠਾਂ ਦੱਬੇ ਪੰਜਾਂ ਮੈਂਬਰਾਂ ਨੂੰ ਬਾਹਰ ਕੱਢਿਆ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।