
ਚੰਡੀਗੜ੍ਹ, 1 ਮਾਰਚ- ਨਸ਼ਿਆਂ ਨੂੰ ਲੈ ਕੇ ਗਠਿਤ ਕਮੇਟੀ ਦੀ ਮੀਟਿੰਗ ਅੱਜ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਗ੍ਰਹਿ ਵਿਖੇ ਹੋਈ। ਇਸ ਵਿਚ ਅਮਨ ਅਰੋੜਾ ਸਮੇਤ ਬਾਕੀ ਮੈਂਬਰ ਤੇ ਡੀ.ਜੀ.ਪੀ. ਤੇ ਚੀਫ਼ ਸੈਕਟਰੀ ਵੀ ਮੌਜੂਦ ਰਹੇ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੀਟਿੰਗ ਵਿਚ ਨਸ਼ਿਆਂ ਦੇ ਖਿਲਾਫ਼ ਕਾਰਵਾਈ ਸੰਬੰਧੀ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਨਸ਼ਿਆਂ ਵਿਰੁੱਧ ਯੁੱਧ ਚੱਲ ਰਿਹਾ ਹੈ ਤੇ ਇਹ ਲੜਾਈ ਹੁਣ ਹਰ ਜ਼ਿਲ੍ਹੇ ਵਿਚ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੇ ਐਸ.ਐਸ.ਪੀ., ਡੀ.ਸੀ. ਨਾਲ ਮੀਟਿੰਗ ਕਰਨਗੇ ਤੇ ਰਣਨੀਤੀ ਉਲੀਕਣਗੇ। ਇਸ ਮੌਕੇ ਆਪ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਜਦੋਂ ਤੱਕ ਇਕ ਇਕ ਨਸ਼ਾ ਤਸਕਰ ਨੂੰ ਖ਼ਤਮ ਨਹੀਂ ਕਰ ਦਿੱਤਾ ਜਾਵੇਗਾ, ਉਦੋਂ ਤੱਕ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਅਸੀਂ ਨਸ਼ਾ ਮੁਕਤ ਪੰਜਾਬ ਬਣਾਵਾਂਗੇ ਤੇ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਹਸਪਤਾਲ ’ਚ ਭਰਤੀ ਕਰਵਾ ਇਲਾਜ ਕਰਵਾਵਾਂਗੇ।