ਜਲੰਧਰ, 1 ਮਾਰਚ- ਜਲੰਧਰ ਸੁਖਮੀਤ ਡਿਪਟੀ ਅਤੇ ਕਾਰੋਬਾਰੀ ਗੁਰਮੀਤ ਸਿੰਘ ਟਿੰਕੂ ਕਤਲ ਕੇਸ ਵਿਚ ਸ਼ਾਮਿਲ ਗੈਂਗਸਟਰ ਪੁਨੀਤ ਸ਼ਰਮਾ ਉਰਫ਼ ਪੁਨੀਤ ਜਲੰਧਰ ਅਤੇ ਨਰਿੰਦਰ ਲਾਲੀ ਨੂੰ ਹਾਲ ਹੀ ਵਿਚ ਉਨ੍ਹਾਂ ਦੇ ਪੁਲਿਸ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਸੀ ਪਰ ਅੱਜ ਇਕ ਹੋਰ ਮਾਮਲੇ ਵਿਚ ਪੁਲਿਸ ਨੇ ਦੋਵਾਂ ਨੂੰ ਫਿਰ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਪੁਲਿਸ ਨੇ ਇਕ ਵਾਰ ਫਿਰ ਪੁਲਿਸ ਰਿਮਾਂਡ ਪ੍ਰਾਪਤ ਕੀਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਅਦਾਲਤ ਤੋਂ ਦੋਵਾਂ ਦਾ 4 ਦਿਨ ਦਾ ਪੁਲਿਸ ਰਿਮਾਂਡ ਮਿਲ ਗਿਆ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਏ.ਸੀ.ਪੀ. ਪਰਮਜੀਤ ਨੇ ਦੱਸਿਆ ਕਿ ਅੱਜ ਉਹ ਟਿੰਕੂ ਕਤਲ ਕੇਸ ਵਿਚ ਦੋ ਗੈਂਗਸਟਰਾਂ ਪੁਨੀਤ ਅਤੇ ਲਾਲੀ ਨੂੰ ਅਦਾਲਤ ਵਿਚ ਲੈ ਕੇ ਆਈ ਸੀ, ਜਿੱਥੇ ਅਦਾਲਤ ਵਿਚ ਪੇਸ਼ੀ ਦੌਰਾਨ ਉਸ ਨੂੰ 4 ਦਿਨ ਦਾ ਪੁਲਿਸ ਰਿਮਾਂਡ ਮਿਲਿਆ। ਹਾਲਾਂਕਿ, ਦੋਵਾਂ ਮੁਲਜ਼ਮਾਂ ’ਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਤੋਂ ਇਲਾਵਾ ਸੁਖਮੀਤ ਡਿਪਟੀ ਅਤੇ ਕਾਰੋਬਾਰੀ ਗੁਰਮੀਤ ਸਿੰਘ ਟਿੰਕੂ ਦੀ ਹੱਤਿਆ ਦਾ ਵੀ ਦੋਸ਼ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਥਾਣਾ 8 ਦੀ ਪੁਲਿਸ ਨੇ ਕਾਰੋਬਾਰੀ ਗੁਰਮੀਤ ਸਿੰਘ ਟਿੰਕੂ ਦੇ ਕਤਲ ਮਾਮਲੇ ਵਿਚ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਹੈ।
ਜਲੰਧਰ : ਸ਼ਨੀਵਾਰ 18 ਫੱਗਣ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਪੁਨੀਤ ਜਲੰਧਰ ਤੇ ਨਰਿੰਦਰ ਲਾਲੀ ਨੂੰ ਕੀਤਾ ਗਿਆ ਅਦਾਲਤ ’ਚ ਪੇਸ਼