
ਮਲੇਰਕੋਟਲਾ, 1 ਮਾਰਚ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਭਰ ’ਚੋਂ ਨਸ਼ਾ ਤਸ਼ਕਰੀ ਨੂੰ ਲੈ ਕੇ ਕੈਬਨਿਟ ਦੀ ਹੋਈ ਹੰਗਾਮੀ ਮੀਟਿੰਗ ਤੋਂ ਬਾਅਦ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਉਲੰਪੀਅਨ ਗਗਨ ਅਜੀਤ ਸਿੰਘ ਨੇ ਸਿਵਲ ਹਸਪਤਾਲ ਮਲੇਰਕੋਟਲਾ ਦੇ ਨੇੜੇ ਤੇੜੇ ਅਤੇ ਇਲਾਕੇ ਭਰ ’ਚ ਕੀਤੇ ਜਾ ਰਹੇ ਸਰਚ ਆਪ੍ਰੇਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।