
ਚੋਗਾਵਾਂ, 1 ਮਾਰਚ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਭੁੱਲਰ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਬਲ ਮਿਲਿਆ ਜਦੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਭੁੱਲਰ ਦਾ ਮੌਜੂਦਾ ਸਰਪੰਚ ਬਲਦੇਵ ਸਿੰਘ ਸਮੁੱਚੀ ਪੰਚਾਇਤ ਸਮੇਤ ਅਕਾਲੀ ਦਲ ਛੱਡ ਕੇ 'ਆਪ' ਵਿਚ ਸ਼ਾਮਿਲ ਹੋ ਗਏ। ਸ਼ਾਮਿਲ ਹੋਣ ਵਾਲੇ ਸਰਪੰਚ ਬਲਦੇਵ ਸਿੰਘ, ਮੈਂਬਰ ਕੁਲਦੀਪ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਰੇਸ਼ਮ ਸਿੰਘ, ਤਰਸੇਮ ਸਿੰਘ, ਮਨਜੀਤ ਕੌਰ, ਕੋਮਲਪ੍ਰੀਤ ਕੌਰ ਸਾਰੇ ਮੈਂਬਰਾਂ ਨੂੰ ਹਲਕਾ ਇੰਚਾਰਜ ਤੇ ਪਨਗਰੇਨ ਪੰਜਾਬ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਨੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਫੌਜੀ, ਬਲਾਕ ਪ੍ਰਧਾਨ ਦਵਿੰਦਰ ਸਿੰਘ ਭੁੱਲਰ, ਡਾ. ਗੁਰਭੇਜ ਸਿੰਘ ਲੋਪੋਕੇ, ਬਲਾਕ ਪ੍ਰਧਾਨ ਅੰਮ੍ਰਿਤਪਾਲ ਸਿੰਘ ਸ਼ਹੂਰਾ ਆਦਿ ਹਾਜ਼ਰ ਸਨ।