
ਨਵੀਂ ਦਿੱਲੀ, 3 ਮਾਰਚ- ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 24 ਤੋਂ 26 ਮਾਰਚ ਦੇ ਵਿਚਕਾਰ ਹੋਵੇਗਾ। ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਇਕ ਪ੍ਰੈਸ ਕਾਨਫ਼ਰੰਸ ਵਿਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨਾਲ ਛੇ ਕੈਬਨਿਟ ਮੰਤਰੀ ਵੀ ਮੌਜੂਦ ਸਨ। ਰੇਖਾ ਗੁਪਤਾ ਨੇ ਬਜਟ ਲਈ ਦਿੱਲੀ ਦੇ ਲੋਕਾਂ ਤੋਂ ਸੁਝਾਅ ਮੰਗੇ ਹਨ। ਰੇਖਾ ਗੁਪਤਾ ਨੇ ਕਿਹਾ ਕਿ ਅਸੀਂ ਦਿੱਲੀ ਦੇ ਲੋਕਾਂ ਦਾ ਬਜਟ ਲਿਆਉਣਾ ਚਾਹੁੰਦੇ ਹਾਂ। ਇਸ ਲਈ ਅਸੀਂ ਦਿੱਲੀ ਦੇ ਲੋਕਾਂ ਤੋਂ ਸੁਝਾਅ ਮੰਗੇ ਹਨ। ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਵੀ ਲੋਕਾਂ ਨੂੰ ਮਿਲਣਗੇ ਅਤੇ ਦਿੱਲੀ ਦੀ ਬਿਹਤਰੀ ਲਈ ਉਨ੍ਹਾਂ ਤੋਂ ਜ਼ਰੂਰੀ ਸੁਝਾਅ ਲੈਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਛੁੱਟੀਆਂ ਦੌਰਾਨ ਵੀ ਕੰਮ ਕਰ ਰਹੀ ਹੈ। ਅਧਿਕਾਰੀ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸਕੱਤਰੇਤ ਵਿਚ ਕੰਮ ਕਰ ਰਹੇ ਹਨ। ਮੈਂ ਦਿੱਲੀ ਦੇ ਲੋਕਾਂ ਨੂੰ ਕਹਿਣਾ ਚਾਹੁੰਦੀ ਹਾਂ ਕਿ ਅਸੀਂ ਆਪਣੇ ਕੀਤੇ ਵਾਅਦੇ ਪੂਰੇ ਕਰਾਂਗੇ।