
ਨਵੀਂ ਦਿੱਲੀ, 3 ਮਾਰਚ-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਦਿੱਲੀ ਵਿਚ ਸੀ.ਐਸ.ਆਰ. ਸੰਮੇਲਨ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਵਿਸ਼ਵ ਅਰਥਸ਼ਾਸਤਰੀਆਂ ਅਤੇ ਵਿੱਤੀ ਫਰਮਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਭਾਰਤ ਦੀ ਅਰਥਵਿਵਸਥਾ ਵਧ ਰਹੀ ਹੈ, ਉਸ ਨੂੰ ਦੇਖਦੇ ਹੋਏ, ਇਹ ਸੰਭਵ ਹੈ ਕਿ 2027 ਤੱਕ ਭਾਰਤ ਅਮਰੀਕਾ ਅਤੇ ਚੀਨ ਤੋਂ ਬਾਅਦ ਦੁਨੀਆ ਦੇ ਚੋਟੀ ਦੇ ਤਿੰਨ ਦੇਸ਼ਾਂ ਵਿਚ ਸ਼ਾਮਿਲ ਹੋ ਜਾਵੇਗਾ।