
ਐੱਸ. ਏ. ਐੱਸ. ਨਗਰ, 3 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਤਲਵੰਡੀ ਭਾਈ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕੇਂਦਰ ਨੰਬਰ 220681 ਵਿਚ 12 ਸ਼੍ਰੇਣੀ ਦੇ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਦੌਰਾਨ ਸਮੂਹਿਕ ਨਕਲ ਅਤੇ ਹੋਰ ਬੇਨਿਯਮੀਆਂ ਦੀ ਘਟਨਾ ਸਬੰਧੀ ਰਿਪੋਰਟ ਪ੍ਰਾਪਤ ਹੋਣ ਉਤੇ ਬੋਰਡ ਮੈਨੇਜਮੈਂਟ ਵਲੋਂ ਇਸ ਘਟਨਾ ਨੂੰ ਬੇਹੱਦ ਗੰਭੀਰਤਾ ਨਾਲ ਲੈਂਦੇ ਹੋਏ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨਕਲ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਂਦੇ ਹੋਏ, ਇਸ ਕੇਂਦਰ ਵਿਚ ਹੋਏ ਅੰਗਰੇਜ਼ੀ ਦੇ ਪੇਪਰ ਨੂੰ ਰੱਦ ਕਰਨ ਦਾ ਫ਼ੈਸਲਾ ਲਿਆ ਹੈ।