
ਪੰਚਕੂਲਾ (ਹਰਿਆਣਾ), 3 ਮਾਰਚ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਰੇ ਵਿਧਾਇਕਾਂ ਨੇ ਅੱਜ ਪ੍ਰੀ-ਬਜਟ ਮੀਟਿੰਗ ਵਿਚ ਹਿੱਸਾ ਲਿਆ। ਸਾਰਿਆਂ ਨੇ ਆਪਣੇ ਸੁਝਾਅ ਦਿੱਤੇ। ਸਰਕਾਰ ਮਹਿਲਾ ਸਸ਼ਕਤੀਕਰਨ ਪੱਖੀ ਸਰਕਾਰ ਹੈ ਅਤੇ ਇਸ ਲਈ, ਅਸੀਂ ਪਹਿਲਾਂ ਮਹਿਲਾ ਵਿਧਾਇਕਾਂ ਤੋਂ ਸੁਝਾਅ ਲਏ, ਅਸੀਂ ਕਿਸਾਨਾਂ ਨੂੰ ਵੀ ਸੱਦਾ ਦਿੱਤਾ ਹੈ ਅਤੇ ਉਨ੍ਹਾਂ ਨੇ ਸਾਨੂੰ ਰਚਨਾਤਮਕ ਸੁਝਾਅ ਵੀ ਦਿੱਤੇ ਹਨ।