
ਭੁਲੱਥ (ਕਪੂਰਥਲਾ) 4 ਮਾਰਚ (ਮਨਜੀਤ ਸਿੰਘ ਰਤਨ) - ਪੰਜਾਬ ਸਰਕਾਰ ਦੇ ਹੁਕਮਾਂ 'ਤੇ ਪੁiਲਸ ਵਲੋਂ ਅੱਜ ਤੜਕੇ ਛਾਪੇਮਾਰੀ ਕਰ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਸਰਬਜੀਤ ਸਿੰਘ ਬਾਠ ਧੀਰਪੁਰ ਜਨਰਲ ਸਕੱਤਰ, ਜਸਵਿੰਦਰ ਸਿੰਘ ਮਾਨਾ ਤਲਵੰਡੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਤਾਂ ਜੋ ਚੰਡੀਗੜ੍ਹ ਕਿਸਾਨ ਇਕੱਠ ਨਾ ਹੋ ਸਕੇ। ਸੰਯੁਕਤ ਕਿਸਾਨ ਮੋਰਚਾ ਵਲੋਂ 5 ਮਾਰਚ ਨੂੰ ਚੰਡੀਗੜ੍ਹ ਵਿਚ ਕਿਸਾਨੀ ਮੰਗਾਂ ਲਈ ਸੰਘਰਸ਼ ਲਈ ਇਕੱਠ ਕੀਤਾ ਜਾਣਾ ਸੀ।