ਨਵਾਂ ਸ਼ਹਿਰ 4 ਮਾਰਚ (ਜਸਬੀਰ ਸਿੰਘ ਨੂਰਪੁਰ) - ਮੁੱਖ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਪੁਲਿਸ ਵਲੋਂ ਕਿਸਾਨਾਂ ਆਗੂਆਂ ਦੀ ਫੜੋ ਫੜਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦਰਜਨਾਂਕਿਸਾਨ ਆਗੂਆਂ ਨੂੰ ਹਿਰਾਸਤ ਚ ਲਿਆ ਗਿਆ ਹੈ। ਦੁਆਬਾ ਕਿਸਾਨ ਯੂਨੀਅਨ ਦੇ ਸਕੱਤਰ ਅਮਰਜੀਤ ਸਿੰਘ ਬੁਰਜ ਟਹਿਲ ਦਾਸ, ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਅਤੇ ਪੰਜਾਬ ਸਕੱਤਰ ਰਣਜੀਤ ਸਿੰਘ ਰਟੈਂਡਾ, ਕਾਮਰੇਡ ਹਰਪਾਲ ਜਗਤਪੁਰ, ਬੀਕੇਯੂ ਕਾਦੀਆਂ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਲੋਵਾਲ, ਬਹਾਦਰ ਸਿੰਘ ਲਿਦੜ ਕਲਾਂ ਅਤੇ ਬੂਟਾ ਸਿੰਘ ਤਲਵੰਡੀ ਫਤੂ ਨੂੰ ਪੁਲਿਸ ਨੇ ਤੜਕੇ ਘਰੋਂ ਚੁੱਕ ਕੇ ਹਿਰਾਸਤ ਵਿਚ ਲੈ ਲਿਆ।
ਜਲੰਧਰ : ਮੰਗਲਵਾਰ 21 ਫੱਗਣ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਰਜਨਾਂ ਕਿਸਾਨ ਆਗੂ ਹਿਰਾਸਤ 'ਚ