JALANDHAR WEATHER
ਕਿਸਾਨ ਆਗੂ ਬਾਬਾ ਰਾਜਨ ਸਿੰਘ ਮੋੜੇ ਕਲਾਂ ਤੇ ਵਿਰਸਾ ਸਿੰਘ ਟਪਿਆਲਾ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ

 ਚੋਗਾਵਾਂ (ਅੰਮ੍ਰਿਤਸਰ), 4 ਮਾਰਚ (ਗੁਰਵਿੰਦਰ ਸਿੰਘ ਕਲਸੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਚੰਡੀਗੜ੍ਹ ਕੂਚ ਕਰਕੇ ਪੱਕਾ ਮੋਰਚਾ ਲਗਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਅੱਜ ਚੰਡੀਗੜ੍ਹ ਵੱਲ ਨੂੰ ਕੂਚ ਕਰਨ ਤੋਂ ਪਹਿਲਾਂ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਬਾਬਾ ਰਾਜਨ ਸਿੰਘ ਮੌੜੇ ਕਲਾਂ ਅਤੇ ਜਮਹੂਰੀ ਕਿਸਾਨ ਸਭਾ ਤੇ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਸਕੱਤਰ ਵਿਰਸਾ ਸਿੰਘ ਟਪਿਆਲਾ ਨੂੰ ਪੁਲਿਸ ਵਲੋਂ ਘਰਾਂ ਤੋਂ ਹੀ ਚੁੱਕ ਲਿਆ ਗਿਆ। ਕਿਸਾਨ ਆਗੂਆਂ ਨੂੰ ਪੁਲਿਸ ਥਾਣਾ ਲੋਪੋਕੇ ਵਿਖੇ ਨਜ਼ਰਬੰਦ ਕਰ ਦਿੱਤਾ ਗਿਆ, ਜਿਸ ਦਾ ਕਿਸਾਨ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ