
ਮਜਾਰੀ/ਸਾਹਿਬਾ (ਨਵਾਂਸ਼ਹਿਰ), 4 ਮਾਰਚ (ਨਿਰਮਲਜੀਤ ਸਿੰਘ ਚਾਹਲ) - ਸੰਯੁਕਤ ਕਿਸਾਨ ਮੋਰਚੇ ਵਲੋਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਕਿਸਾਨੀ ਮੰਗਾਂ ਲਈ ਲਗਾਏ ਜਾਣ ਵਾਲੇ ਧਰਨੇ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਪੁਲਿਸ ਨੇ ਕਿਸਾਨ ਆਗੂਆਂ ਦੀ ਫੜੋ ਫੜੀ ਸ਼ੁਰੂ ਕਰ ਦਿੱਤੀ ਹੈ।ਅੱਜ ਤੜਕਸਾਰ ਬਲਾਚੌਰ ਪੁਲਿਸ ਵਲੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਅਵਤਾਰ ਸਿੰਘ ਸਾਹਧੜਾ ਅਤੇ ਜ਼ਿਲ੍ਹਾ ਸਰਪ੍ਰਸਤ ਜਥੇਦਾਰ ਮੋਹਣ ਸਿੰਘ ਟੱਪਰੀਆਂ ਨੂੰ ਘਰੋਂ ਚੁੱਕ ਕੇ ਥਾਣੇ ਬੰਦ ਕਰ ਦਿੱਤਾ ਗਿਆ।