
ਬਲਾਚੌਰ (ਹੁਸ਼ਿਆਰਪੁਰ), 4 ਮਾਰਚ (ਦੀਦਾਰ ਸਿੰਘ ਬਲਾਚੌਰੀਆ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰੈਸ ਸਕੱਤਰ ਅਤੇ ਪਿੰਡ ਪਰਾਗਪੁਰ ਦੇ ਸਰਪੰਚ ਕੁਲਵਿੰਦਰ ਪਰਾਗਪੁਰ ਨੂੰ ਉਨ੍ਹਾਂ ਦੇ ਘਰ ਹੀ ਨਜ਼ਰਬੰਦ ਕਰ ਦਿੱਤਾ ਗਿਆ। ਕਿਸਾਨ ਆਗੂ ਅਨੁਸਾਰ ਬੀਤੀ ਰਾਤ ਵੀ ਪੁਲਿਸ ਨੇ ਉਨ੍ਹਾਂ ਦੇ ਘਰ ਗੇੜਾ ਮਾਰਿਆ ਸੀ।