
ਭਵਾਨੀਗੜ੍ਹ (ਸੰਗਰੂਰ), 4 ਮਾਰਚ (ਰਣਧੀਰ ਸਿੰਘ ਫੱਗੂਵਾਲਾ) - ਚੰਡੀਗੜ੍ਹ ਧਰਨੇ ਨੂੰ ਅਸਫ਼ਲ ਬਣਾਉਣ ਲਈ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਅਤੇ ਬਲਾਕ ਆਗੂ ਬੁਧ ਸਿੰਘ ਬਾਲਦ ਨੂੰ ਹਿਰਾਸਤ ਵਿਚ ਲੈ ਲਿਆ । ਪੁਲਿਸ ਲੰਘੀ ਰਾਤ ਕਿਸਾਨ ਆਗੂਆਂ ਦੇ ਘਰਾਂ ਵਿਚ ਛਾਪੇਮਾਰੀ ਕਰਦੀ ਰਹੀ, ਜਿਸ ਦੌਰਾਨ ਕਿਸਾਨ ਆਗੂ ਰੂਪੋਸ਼ ਹੋ ਗਏ।