
ਗੁਰੂ ਹਰਸਹਾਏ (ਫ਼ਿਰੋਜ਼ਪੁਰ), 4 ਮਾਰਚ (ਹਰਚਰਨ ਸਿੰਘ ਸੰਧੂ) - ਸੰਯੁਕਤ ਕਿਸਾਨ ਮੋਰਚੇ ਵਲੋਂ 5 ਮਾਰਚ ਦੇ ਚੰਡੀਗੜ੍ਹ ਵਿਖੇ ਕਿਸਾਨੀ ਮੰਗਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਨੂੰ ਲੈਕੇ ਪੁਲਿਸ ਵਲੋਂ ਕਿਸਾਨਾਂ ਦੀ ਫੜੋ ਫੜੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਗੁਰੂ ਹਰਸਹਾਏ ਪੁਲਿਸ ਅਤੇ ਥਾਣਾ ਲੱਖੋ ਕੇ ਬਹਿਰਾਮ ਵਲੋਂ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਘਰਾਂ ਵਿਚ ਹੀ ਨਜ਼ਰਬੰਦ ਕੀਤਾ ਜਾ ਰਿਹਾ ਹੈ ਅਤੇ ਕਈਆ ਨੂੰ ਥਾਣਿਆਂ ਵਿਚ ਲਿਆਂਦਾ ਜਾ ਰਿਹਾ ਹੈ ਤਾਂ ਜੋ ਧਰਨਾ ਨਾ ਲੱਗ ਸਕੇ।