ਲੁਧਿਆਣਾ, 4 ਮਾਰਚ (ਪਰਮਿੰਦਰ ਸਿੰਘ ਆਹੂਜਾ) - ਵਿਜੀਲੈਂਸ ਵੱਲੋਂ ਲੁਧਿਆਣਾ ਦੇ ਸਬ ਰਜਿਸਟਰਾਰ ਪੱਛਮੀ ਜਗਸੀਰ ਸਿੰਘ ਅਤੇ ਹੋਰਨਾਂ ਖ਼ਿਲਾਫ਼ ਦਰਜ ਕੀਤੇ ਮਾਮਲੇ ਨੂੰ ਲੈ ਕੇ ਹੜਤਾਲ ਤੇ ਗਏ ਮਾਲ ਅਧਿਕਾਰੀਆਂ ਨੂੰ ਅੱਜ ਸ਼ਾਮ 5 ਵਜੇ ਤੱਕ ਡਿਊਟੀ ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ। ਹਾਜ਼ਰ ਨਾ ਹੋਣ ਦੀ ਸੂਰਤ ਵਿਚ ਇਨ੍ਹਾਂ ਹੜਤਾਲੀ ਤਹਿਸੀਲਦਾਰਾਂ ਨੂੰ ਮੁਅੱਤਲ ਕਰਨ ਦੀ ਵੀ ਚਿਤਾਵਨੀ ਦਿੱਤੀ ਗਈ ਹੈ। ਇਸ ਸੰਬੰਧੀ ਮਾਲ ਮਹਿਕਮੇ ਦੇ ਵਧੀਕ ਸਕੱਤਰ ਵਲੋਂ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਹੁਕਮ ਵਿਚ ਇਸ ਤੋਂ ਇਲਾਵਾ ਵੀ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।
ਜਲੰਧਰ : ਮੰਗਲਵਾਰ 21 ਫੱਗਣ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਹੜਤਾਲ ਤੇ ਗਏ ਮਾਲ ਅਧਿਕਾਰੀਆਂ ਨੂੰ ਪੰਜ ਵਜੇ ਤੋਂ ਪਹਿਲਾਂ ਡਿਊਟੀ 'ਤੇ ਹਾਜ਼ਰ ਹੋਣ ਦੀ ਚਿਤਾਵਨੀ