JALANDHAR WEATHER
ਨਿਹੰਗ ਸਿੰਘ ਦਲਾਂ ਨੇ ਕੀਤੀ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ

ਅੰਮ੍ਰਿਤਸਰ, 4 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਅੱਜ ਨਿਹੰਗ ਸਿੰਘ ਦਲਾਂ ਦਾ ਇਕ ਵਫ਼ਦ ਜਥੇਦਾਰ ਅਕਾਲ ਤਖਤ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਮਿਲਿਆ ਅਤੇ ਉਨ੍ਹਾਂ ਨੇ ਜਥੇਦਾਰ ਨੂੰ 2 ਦਸੰਬਰ 2024 ਦੇ ਜਾਰੀ ਹੁਕਮਨਾਮਿਆਂ ’ਤੇ ਲਾਗੂ ਕਰਵਾਉਣ ਲਈ ਦ੍ਰਿੜਤਾ ਨਾਲ ਪਹਿਰਾ ਦੇਣ ਦੀ ਅਪੀਲ ਕੀਤੀ। ਇਸ ਮੌਕੇ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੇ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀ ਨਿਯੁਕਤੀ ਸਰਬੱਤ ਖਾਲਸਾ ਰਾਹੀਂ ਹੋਣੀ ਚਾਹੀਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ