


ਕਪੂਰਥਲਾ, 4 ਮਾਰਚ (ਅਮਰਜੀਤ ਕੋਮਲ)- ਸੰਯੁਕਤ ਕਿਸਾਨ ਮੋਰਚੇ ਦੀ ਸਰਕਾਰ ਨਾਲ ਬੇਸਿੱਟਾ ਰਹੀ ਮੀਟਿੰਗ ਤੋਂ ਬਾਅਦ ਚੰਡੀਗੜ੍ਹ 5 ਮਾਰਚ ਨੂੰ ਪੱਕਾ ਮੋਰਚਾ ਲਗਾਉਣ ਦੇ ਐਲਾਨ ਤੋਂ ਬਾਅਦ ਅੱਜ ਕਪੂਰਥਲਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਕਿਸਾਨ ਆਗੂਆਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਗਈ। ਸਵੇਰੇ ਤੜਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਲਿਟਾਂ ਨੂੰ ਪਿੰਡ ਲਿਟਾਂ, ਸਰਬਜੀਤ ਸਿੰਘ ਬਾਠ ਧੀਰਪੁਰ ਜਨਰਲ ਸਕੱਤਰ, ਜਸਵਿੰਦਰ ਸਿੰਘ ਮਾਨਾ ਤਲਵੰਡੀ ਜਿਲਾ ਸੀਨੀਅਰ ਮੀਤ ਪ੍ਰਧਾਨ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਸ਼ਪਾਲ ਸਿੰਘ ਫਜਲਾਬਾਦ, ਭਾਰਤੀ ਕਿਸਾਨ ਯੂਨੀਅਨ ਢਕੌਂਦਾ ਦੇ ਜ਼ਿਲਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਬੰਨੇਮੱਲ, ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ਕਿਰਤੀ ਕਿਸਾਨ ਯੂਨੀਅਨ ਦੇ ਲੁਭਾਇਆ ਸਿੰਘ, ਜ਼ਿਲ੍ਹਾ ਪ੍ਰਧਾਨ ਡਕੌਂਦਾ ਧਰਮਿੰਦਰ ਸਿੰਘ ਆਦਿ ਕਿਸਾਨ ਆਗੂਆਂ ਨੂੰ ਘਰਾਂ ਵਿਚ ਨਜ਼ਰ ਬੰਦ ਕੀਤਾ ਗਿਆ। ਇਸ ਤੋਂ ਇਲਾਵਾ ਕੁਝ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਸਦਰ ਵਿਚ ਲਿਆਂਦਾ ਗਿਆ ਹੈ।