
ਕਪੂਰਥਲਾ, 4 ਮਾਰਚ (ਅਮਨਜੋਤ ਸਿੰਘ ਵਾਲੀਆ)- ਸਥਾਨਕ ਬੱਕਰ ਖਾਨਾ ਮੁਹੱਲੇ ਦੇ ਵਾਸੀ ਇਕ ਨੌਜਵਾਨ ਦੀ ਕਥਿਤ ਤੌਰ ’ਤੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ। ਇੱਥੇ ਵਰਨਣਯੋਗ ਹੈ ਕਿ ਮਿ੍ਰਤਕ ਨੌਜਵਾਨ ਦੇ ਵਾਰਸਾਂ ਨੇ ਉਸ ਨੂੰ ਪਿਛਲੇ ਦਿਨੀਂ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਤੇ ਹਸਪਤਾਲ ਦੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਮੈਡੀਕਲ ਕਾਲਜ ਅੰਮ੍ਰਿਤਸਰ ਭੇਜਿਆ ਸੀ, ਜਿੱਥੇ ਉਸ ਦੀ ਬੀਤੀ ਰਾਤ ਇਲਾਜ ਦੌਰਾਨ ਮੌਤ ਹੋ ਗਈ। ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਬੱਕਰਖਾਨਾ ਮਸਜਿਦ ਚੌਂਕ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿਖੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।